ਨਿਊਜ਼ ਪੰਜਾਬ
26 ਅਪ੍ਰੈਲ 2026
ਪੰਜਾਬ ਸਰਕਾਰ ਨੇ ਸਾਬਕਾ ਕ੍ਰਿਕਟਰ ਤੇ ਸੰਸਦ ਮੈਂਬਰ Harbhajan Singh ਦੀ ਪੁਲਿਸ ਸੁਰੱਖਿਆ ਵਾਪਸ ਲੈ ਲਈ ਹੈ। ਉਨ੍ਹਾਂ ਦੇ ਘਰ ਦੇ ਬਾਹਰ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਸਰਕਾਰੀ ਗੱਡੀ ਵੀ ਵਾਪਸ ਬੁਲਾ ਲਈ ਗਈ ਹੈ। ਇਹ ਫੈਸਲਾ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਹਰਭਜਨ ਸਿੰਘ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ। ਉਨ੍ਹਾਂ ਦੇ ਨਿੱਜੀ ਸਕੱਤਰ ਮਨਦੀਪ ਸਿੰਘ ਮੁਤਾਬਕ, ਕਰੀਬ 9 ਤੋਂ 10 ਸੁਰੱਖਿਆ ਕਰਮਚਾਰੀ ਹਟਾਏ ਗਏ ਹਨ। ਹਾਲਾਂਕਿ, ਇਸ ਮਾਮਲੇ ‘ਤੇ ਹਰਭਜਨ ਸਿੰਘ ਵੱਲੋਂ ਅਜੇ ਤੱਕ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।
