ਡੀਐਮ ਰੰਧਾਵਾ ਖੁਦਕੁਸ਼ੀ ਮਾਮਲਾ: 35 ਦਿਨ ਬਾਅਦ ਵੀ ਇਨਸਾਫ ਨਾ ਮਿਲਣ ’ਤੇ ਪਰਿਵਾਰ ਦਾ ਵਿਰੋਧ, ਹੁਣ ਹਾਈਕੋਰਟ ਰਾਹੀਂ CBI ਜਾਂਚ ਦੀ ਮੰਗ

ਨਿਊਜ਼ ਪੰਜਾਬ

26 ਅਪ੍ਰੈਲ 2026

ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ’ਚ ਇਨਸਾਫ ਲਈ ਸੰਘਰਸ਼ ਕਰ ਰਹੇ ਪਰਿਵਾਰ ਨੇ ਇੱਕ ਵਾਰ ਫਿਰ ਪ੍ਰੈਸ ਕਾਨਫਰੰਸ ਕਰਕੇ ਜਾਂਚ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਨੇ ਦੱਸਿਆ ਕਿ 35 ਦਿਨ ਬੀਤ ਜਾਣ ਦੇ ਬਾਵਜੂਦ ਕੇਵਲ ਇੱਕ ਹੀ ਗ੍ਰਿਫਤਾਰੀ ਹੋਈ ਹੈ, ਜਦਕਿ ਕਈ ਹੋਰ ਨਾਮ ਸਾਹਮਣੇ ਆਏ ਸਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਨਾ ਹੀ ਸੰਬੰਧਿਤ ਲੋਕਾਂ ਦੇ ਬਿਆਨ ਦਰਜ ਕੀਤੇ ਹਨ ਅਤੇ ਨਾ ਹੀ 164 ਦੇ ਬਿਆਨ ਕਰਵਾਏ ਗਏ ਹਨ, ਜਿਸ ਨਾਲ ਜਾਂਚ ’ਤੇ ਸ਼ੱਕ ਪੈਦਾ ਹੋ ਰਿਹਾ ਹੈ। ਪਰਿਵਾਰ ਨੇ ਹੁਣ Punjab and Haryana High Court ਦਾ ਰੁਖ ਕਰਨ ਦਾ ਫੈਸਲਾ ਕੀਤਾ ਹੈ ਅਤੇ ਮਾਮਲੇ ਦੀ CBI ਜਾਂਚ ਦੀ ਮੰਗ ਕਰੇਗਾ, ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਨੂੰ ਪੰਜਾਬ ਪੁਲਿਸ ’ਤੇ ਭਰੋਸਾ ਨਹੀਂ ਰਿਹਾ।