ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਾਮਲਾ: ED ਵੱਲੋਂ ਟਿਕਾਣਿਆਂ ‘ਤੇ ਛਾਪੇਮਾਰੀ, ਭ੍ਰਿਸ਼ਟਾਚਾਰ ਦੀ ਜਾਂਚ ਤੇਜ਼

ਨਿਊਜ਼ ਪੰਜਾਬ

27 ਅਪ੍ਰੈਲ 2026

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਵੱਡੀ ਕਾਰਵਾਈ ਸਾਹਮਣੇ ਆਈ ਹੈ। Enforcement Directorate (ED) ਵੱਲੋਂ ਉਨ੍ਹਾਂ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਹਰ ਇਕ ਸਬੂਤ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪਹਿਲਾਂ ਹੀ CBI ਵੱਲੋਂ ਰਿਸ਼ਵਤ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਭੁੱਲਰ ‘ਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਗੰਭੀਰ ਦੋਸ਼ ਹਨ, ਅਤੇ ਜਾਂਚ ਦੌਰਾਨ ਇੱਕ ਵੱਡੇ ਭ੍ਰਿਸ਼ਟਾਚਾਰ ਨੈੱਟਵਰਕ ਦੇ ਇਸ਼ਾਰੇ ਵੀ ਮਿਲੇ ਹਨ। ਹੁਣ ED ਦੀ ਕਾਰਵਾਈ ਨਾਲ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ ਅਤੇ ਹੋਰ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਆ ਸਕਦੀ ਹੈ।