ਪੰਜਾਬ ਵਿੱਚ ਲੂ ਤੋਂ ਰਾਹਤ ਦੀ ਆਸ: 28–30 ਅਪ੍ਰੈਲ ਦਰਮਿਆਨ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ

ਨਿਊਜ਼ ਪੰਜਾਬ

ਮੌਸਮ ਵਿਭਾਗ,28 ਅਪ੍ਰੈਲ 2026

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਗਰਮੀ ਅਤੇ ਲੂ ਕਾਰਨ ਲੋਕ ਪਰੇਸ਼ਾਨ ਹਨ, ਪਰ ਮੌਸਮ ਵਿਭਾਗ ਵੱਲੋਂ ਜਲਦੀ ਰਾਹਤ ਮਿਲਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ, 28 ਅਪ੍ਰੈਲ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਸਣੇ ਕਈ ਜਿਲ੍ਹਿਆਂ ਵਿਚ ਬਿਜਲੀ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ, ਲੁਧਿਆਣਾ, ਸੰਗਰੂਰ, ਬਰਨਾਲਾ, ਬਠਿੰਡਾ ਅਤੇ ਮਾਨਸਾ ਵਿੱਚ ਤੇਜ਼ ਗਰਜ ਦੀ ਸੰਭਾਵਨਾ ਹੈ। ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।ਜਿਸ ਨਾਲ ਮੌਸਮ ਵਿੱਚ ਤਬਦੀਲੀ ਆਉਣ ਦੀ ਉਮੀਦ ਹੈ ਅਤੇ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਮਿਲ ਸਕਦੀ ਹੈ।