ਰੁਸਤਮ-ਏ-ਹਿੰਦ’ ਜੱਸਾ ਭੱਟੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ, CM ਭਗਵੰਤ ਮਾਨ ਨੇ ਕੀਤਾ ਨਿੱਘਾ ਸਵਾਗਤ

ਨਿਊਜ਼ ਪੰਜਾਬ

28 ਅਪ੍ਰੈਲ 2026

ਪੰਜਾਬ ਦੇ ਮਸ਼ਹੂਰ ਖਿਡਾਰੀ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ Bhagwant Mann ਨੇ ਉਨ੍ਹਾਂ ਦਾ ਦਿਲੋਂ ਸਵਾਗਤ ਕਰਦੇ ਹੋਏ ਕਿਹਾ ਕਿ ਜੱਸਾ ਭੱਟੀ ਦੇ ਪਾਰਟੀ ਨਾਲ ਜੁੜਨ ਨਾਲ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਜੱਸਾ ਭੱਟੀ ਦੀ ਖੇਡਾਂ ਵਿੱਚ ਮਿਹਨਤ ਅਤੇ ਅਨੁਸ਼ਾਸਨ ਨੌਜਵਾਨਾਂ ਲਈ ਪ੍ਰੇਰਣਾ ਹੈ ਅਤੇ ਉਨ੍ਹਾਂ ਦੇ ਸਾਥ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਮੁਹਿੰਮ ਨੂੰ ਹੋਰ ਤਾਕਤ ਮਿਲੇਗੀ।