ਨਿਊਜ਼ ਪੰਜਾਬ
28 ਅਪ੍ਰੈਲ 2026
ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਨੋਟਿਸ ਅਨੁਸਾਰ “ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਪ੍ਰਕਿਰਿਆ ਪੜਾਅਵਾਰ ਤਰੀਕੇ ਨਾਲ ਅੱਗੇ ਵਧਾਈ ਜਾ ਰਹੀ ਹੈ। ਇਸ ਸਕੀਮ ਅਧੀਨ ਅਨੂਸੂਚਿਤ ਜਾਤੀ ਦੀਆਂ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਹੋਰ ਸ਼੍ਰੇਣੀ ਦੀਆਂ ਔਰਤਾਂ ਨੂੰ 1000 ਰੁਪਏ ਦਿੱਤੇ ਜਾਣਗੇ।

ਪਹਿਲੇ ਪੜਾਅ ਵਿੱਚ 8 ਜ਼ਿਲ੍ਹਿਆਂ ਦੇ 9 ਵਿਧਾਨ ਸਭਾ ਹਲਕਿਆਂ ਵਿੱਚ 15 ਅਪ੍ਰੈਲ ਤੋਂ ਆਂਗਨਵਾੜੀ ਕੇਂਦਰਾਂ ਰਾਹੀਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਚੁੱਕੀ ਹੈ, ਜਦਕਿ ਦੂਜੇ ਪੜਾਅ ਵਿੱਚ 5 ਮਈ ਤੋਂ 18 ਜ਼ਿਲ੍ਹਿਆਂ ਦੇ 40 ਹਲਕਿਆਂ ਵਿੱਚ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਸਰਕਾਰ ਵੱਲੋਂ ਆਂਗਨਵਾੜੀ ਕੇਂਦਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਕੀਮ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ। ਇਸਦੇ ਨਾਲ ਹੀ, ਰਜਿਸਟ੍ਰੇਸ਼ਨ ਅਤੇ ਪ੍ਰਬੰਧਾਂ ਲਈ ਪ੍ਰਤੀ ਆਂਗਨਵਾੜੀ ਕੇਂਦਰ 20,000 ਰੁਪਏ ਦਾ ਬਜਟ ਵੀ ਜਾਰੀ ਕੀਤਾ ਜਾ ਰਿਹਾ ਹੈ।
