ਨਿਊਜ਼ ਪੰਜਾਬ
28 ਅਪ੍ਰੈਲ 2026
ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਅੱਜ ਦੁਪਹਿਰ ਇਕ ਭਿਆਨਕ ਸੜਕ ਹਾਦਸੇ ਦੌਰਾਨ 20 ਸਾਲਾ ਵਿਦਿਆਰਥਣ ਸਲੋਨੀ ਦੀ ਮੌਕੇ ‘ਤੇ ਮੌਤ ਹੋ ਗਈ, ਜਦੋਂ ਤੇਜ਼ ਰਫ਼ਤਾਰ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਨੇ ਉਸਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਸਲੋਨੀ ਆਪਣੇ ਭਰਾ ਨਾਲ ਬੀ ਫਾਰਮੇਸੀ ਦੇ ਪਹਿਲੇ ਪੇਪਰ ਲਈ ਜਾ ਰਹੀ ਸੀ। ਹਾਦਸੇ ਵਿੱਚ ਉਸਦਾ ਭਰਾ ਗੰਭੀਰ ਜ਼ਖਮੀ ਹੋ ਗਿਆ ਹੈ, ਜਿਸਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। ਗੁੱਸੇ ਵਿੱਚ ਆਏ ਲੋਕਾਂ ਨੇ ਟਰੈਕਟਰ ਚਾਲਕ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ, ਜਦਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
