ਨਿਊਜ਼ ਪੰਜਾਬ
30 ਅਪ੍ਰੈਲ 2026
ਚੰਡੀਗੜ੍ਹ ਵਿੱਚ ਅੱਜ 30 ਅਪ੍ਰੈਲ ਨੂੰ ਮੇਅਰ ਸੌਰਭ ਜੋਸ਼ੀ ਦੀ ਅਗਵਾਈ ਹੇਠ ਨਗਰ ਨਿਗਮ ਹਾਊਸ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਸ਼ਹਿਰ ਦੇ ਵਿਕਾਸ ਨਾਲ ਜੁੜੇ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ’ਤੇ ਵਿਚਾਰ ਕੀਤਾ ਜਾਵੇਗਾ। ਮੀਟਿੰਗ ਦੌਰਾਨ 24 ਨਵੇਂ ਅਤੇ ਕਈ ਲੰਬਿਤ ਪ੍ਰਸਤਾਵਾਂ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ, ਜਿਨ੍ਹਾਂ ਵਿੱਚ ਸੜਕਾਂ ਦੀ ਮੁਰੰਮਤ ਲਈ ਵੱਡਾ ਬਜਟ, ਘਰ-ਘਰ ਕੂੜਾ ਇਕੱਠਾ ਕਰਨ ਦੀ ਯੋਜਨਾ ਅਤੇ ਨਵੀਂ ਮਸ਼ੀਨਰੀ ਦੀ ਖਰੀਦ ਸ਼ਾਮਲ ਹੈ। ਇਸਦੇ ਨਾਲ ਹੀ ਗਿੱਲੇ ਕੂੜੇ ਨੂੰ ਜੈਵਿਕ ਖਾਦ ਵਿੱਚ ਬਦਲਣ ਲਈ ਨਵੇਂ ਪ੍ਰੋਜੈਕਟ ’ਤੇ ਵੀ ਚਰਚਾ ਹੋਵੇਗੀ, ਜਦਕਿ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵਿਚਕਾਰ ਤਿੱਖੀ ਬਹਿਸ ਦੀ ਵੀ ਸੰਭਾਵਨਾ ਹੈ।
