ਮਲੋਟ ’ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ, ਪੁਲਿਸ ਵੱਲੋਂ ਜਾਂਚ ਸ਼ੁਰੂ

ਨਿਊਜ਼ ਪੰਜਾਬ

1 ਮਈ 2026

ਪੰਜਾਬ ਵਿੱਚ ਬੇਅਦਬੀ ਰੋਕੂ ਨਵੇਂ ਕਾਨੂੰਨ ਦੇ ਲਾਗੂ ਹੋਣ ਦੇ ਬਾਵਜੂਦ ਮਲੋਟ ਦੇ ਇੰਦਰਾ ਨਗਰ ਇਲਾਕੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਸੰਵੇਦਨਸ਼ੀਲ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 20 ਤੋਂ ਵੱਧ ਅੰਗ ਖਿੰਡੇ ਹੋਏ ਮਿਲੇ। ਸਥਾਨਕ ਨਿਵਾਸੀਆਂ ਨੇ ਅੰਗਾਂ ਨੂੰ ਇਕੱਠਾ ਕਰਕੇ ਸੁਰੱਖਿਅਤ ਥਾਂ ’ਤੇ ਰੱਖਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਇਸ ਮਾਮਲੇ ਵਿੱਚ ਮਲੋਟ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਧਾਰਮਿਕ ਸੰਗਠਨਾਂ ਵੱਲੋਂ ਗੁਰਦੁਆਰਾ ਸ਼੍ਰੀ ਭਾਈ ਜਗਤਾ ਜੀ ਵਿਖੇ ਐਮਰਜੈਂਸੀ ਮੀਟਿੰਗ ਕਰਕੇ ਅਗਲੇ ਕਦਮਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ।