ਭਾਜਪਾ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਲਈ ਮੁਸੀਬਤ ਵਧੀ, ਦੋ FIR ਦਰਜ—ਗ੍ਰਿਫ਼ਤਾਰੀ ਦੇ ਅਸਾਰ

ਨਿਊਜ਼ ਪੰਜਾਬ

2 ਮਈ 2026

ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਲਈ ਮੁਸੀਬਤਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਧਾਰਾਵਾਂ ਹੇਠ ਐਫਆਈਆਰ ਦਰਜ ਹੋਣ ਤੋਂ ਬਾਅਦ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਅਸਾਰ ਬਣ ਗਏ ਹਨ। ਹਾਲਾਂਕਿ ਅਧਿਕਾਰਿਕ ਤੌਰ ‘ਤੇ ਮਾਮਲਿਆਂ ਦੇ ਪੂਰੇ ਵੇਰਵੇ ਸਾਹਮਣੇ ਨਹੀਂ ਆਏ, ਪਰ ਸੂਤਰਾਂ ਮੁਤਾਬਕ ਪੁਲਿਸ ਵੱਲੋਂ ਜਲਦ ਹੀ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ, ਜਿਸ ਨਾਲ ਰਾਜਨੀਤਿਕ ਮਾਹੌਲ ਵੀ ਗਰਮਾ ਗਿਆ ਹੈ।