ਨਿਊਜ਼ ਪੰਜਾਬ
2 ਮਈ 2026
ਭਿਆਨਕ ਗਰਮੀ ਦੀ ਮਾਰ ਝੱਲ ਰਹੇ Punjab ਅਤੇ Chandigarh ਦੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅੱਜ, 2 ਮਈ ਤੋਂ ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਗਵਾਰ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਪਹਾੜੀ ਇਲਾਕਿਆਂ ਵਿੱਚ ਹੋ ਰਹੀ ਗੜੇਮਾਰੀ ਅਤੇ ਮੀਂਹ ਦੇ ਪ੍ਰਭਾਵ ਨਾਲ ਮੈਦਾਨੀ ਇਲਾਕਿਆਂ ਦਾ ਤਾਪਮਾਨ ਆਮ ਨਾਲੋਂ ਲਗਭਗ 2.8 ਡਿਗਰੀ ਘੱਟ ਹੋ ਗਿਆ ਹੈ
ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ ਸੱਤ ਪ੍ਰਮੁੱਖ ਜ਼ਿਲ੍ਹਿਆਂ—ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਰੂਪਨਗਰ ਵਿੱਚ ਗਰਜ-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ, ਜਿਸ ਦੇ ਚਲਦਿਆਂ ਪ੍ਰਸ਼ਾਸਨ ਵੱਲੋਂ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।
ਬੀਤੇ ਦਿਨ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਪਾਰਾ 40 ਡਿਗਰੀ ਦੇ ਅੰਕੜੇ ਨੂੰ ਪਾਰ ਨਹੀਂ ਕਰ ਸਕਿਆ। ਬਠਿੰਡਾ ਏਅਰ ਫੋਰਸ ਸਟੇਸ਼ਨ ‘ਤੇ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੋਰਨਾਂ ਸ਼ਹਿਰਾਂ ਦਾ ਹਾਲ:
ਅੰਮ੍ਰਿਤਸਰ: 35.8 ਡਿਗਰੀ (0.2 ਡਿਗਰੀ ਦੀ ਗਿਰਾਵਟ)
ਲੁਧਿਆਣਾ: 35.2 ਡਿਗਰੀ (3 ਡਿਗਰੀ ਦੀ ਵੱਡੀ ਗਿਰਾਵਟ)
ਪਟਿਆਲਾ: 35.2 ਡਿਗਰੀ (1.9 ਡਿਗਰੀ ਦੀ ਗਿਰਾਵਟ)
ਚੰਡੀਗੜ੍ਹ: 35.2 ਡਿਗਰੀ ਸੈਲਸੀਅਸ
