ਨਿਊਜ਼ ਪੰਜਾਬ
3 ਮਈ 2026
ਰਾਸ਼ਟਰੀ ਰਾਜਧਾਨੀ ਦਿੱਲੀ ਦੇ ਵਿਵੇਕ ਵਿਹਾਰ ਦੇ ਇੱਕ ਚਾਰ ਮੰਜ਼ਿਲਾ ਮਕਾਨ ਵਿੱਚ ਬੀਤੀ ਰਾਤ ਏਸੀ ਧਮਾਕੇ ਕਾਰਨ ਲੱਗੀ ਭਿਆਨਕ ਅੱਗ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋਏ ਹਨ। ਸਵੇਰੇ ਲਗਭਗ 3:47 ਵਜੇ ਫਾਇਰ ਕੰਟਰੋਲ ਰੂਮ ਨੂੰ ਸੂਚਨਾ ਮਿਲਣ ਉਪਰੰਤ 14 ਫਾਇਰ ਬ੍ਰਿਗੇਡ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਅੱਗ ਤੇਜ਼ੀ ਨਾਲ ਇਮਾਰਤ ਵਿੱਚ ਫੈਲ ਗਈ, ਜਿਸ ਕਾਰਨ ਅੰਦਰ ਫਸੇ ਲੋਕਾਂ ਨੂੰ ਬਚਾਉਣ ਵਿੱਚ ਕਾਫੀ ਮੁਸ਼ਕਲਾਂ ਆਈਆਂ। ਪੁਲਿਸ ਮੁਤਾਬਕ ਹੁਣ ਤੱਕ 9 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੋਰਾਂ ਦੀ ਤਲਾਸ਼ ਜਾਰੀ ਹੈ, ਜਦਕਿ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
