ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ: 20 ਮਈ ਨੂੰ ਪੰਜਾਬ ਭਰ ‘ਚ ਦਵਾਈਆਂ ਦੀਆਂ ਦੁਕਾਨਾਂ ਬੰਦ

ਨਿਊਜ਼ ਪੰਜਾਬ

3 ਮਈ 2026

ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਵੱਡਾ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਮੁਤਾਬਕ 15 ਮਈ ਤੋਂ 20 ਮਈ ਤੱਕ ਦਵਾਈਆਂ ਦੇ ਦੁਕਾਨਦਾਰ ਕਮੀਜ਼ਾਂ ‘ਤੇ ਕਾਲੀਆਂ ਪੱਟੀਆਂ ਬੰਨ ਕੇ ਰੋਸ਼ ਪ੍ਰਗਟ ਕਰਨਗੇ, ਜਦਕਿ 20 ਮਈ ਨੂੰ ਸੂਬੇ ਭਰ ਦੀਆਂ ਦਵਾਈਆਂ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ। ਉਨ੍ਹਾਂ ਕੇਂਦਰ ਸਰਕਾਰ ਤੋਂ ਆਨਲਾਈਨ ਦਵਾਈਆਂ ਦੀ ਵਿਕਰੀ ‘ਤੇ ਰੋਕ, ਨਕਲੀ ਦਵਾਈਆਂ ਖਿਲਾਫ ਸਖ਼ਤ ਕਾਰਵਾਈ ਅਤੇ ਕਾਰਪੋਰੇਟ ਕੰਪਨੀਆਂ ਦੀ ਮਨਮਾਨੀ ਖਤਮ ਕਰਨ ਦੀ ਮੰਗ ਕੀਤੀ। ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਹੈਲਥ ਵਿਭਾਗ ਵਿੱਚ ਡਰੱਗ ਨੋਟੀਫਿਕੇਸ਼ਨ ਵਿੱਚ ਸੋਧ, ਜਨ ਅਉਸ਼ਧੀ ਕੇਂਦਰਾਂ ਦੀ ਜਾਂਚ ਅਤੇ ਪੁਲਿਸ ਵੱਲੋਂ ਦਵਾਈ ਵਿਕਰੇਤਾਵਾਂ ਨੂੰ ਤੰਗ ਨਾ ਕਰਨ ਦੀ ਮੰਗ ਵੀ ਉਠਾਈ ਗਈ। ਐਸੋਸੀਏਸ਼ਨ ਨੇ ਇਹ ਵੀ ਦੋਸ਼ ਲਾਇਆ ਕਿ ਕਈ ਵਾਰ ਮੁੱਖ ਮੰਤਰੀ Bhagwant Mann ਨਾਲ ਮੀਟਿੰਗ ਦੀ ਮੰਗ ਕੀਤੀ ਗਈ ਪਰ ਕੋਈ ਜਵਾਬ ਨਹੀਂ ਮਿਲਿਆ।