ਵਿਦੇਸ਼ੀ ਨੰਬਰ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ

ਨਿਊਜ਼ ਪੰਜਾਬ

4 ਮਈ 2026

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ Bikram Singh Majithia ਨੂੰ ਇਕ ਵਾਰ ਫਿਰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਧਮਕੀ ਉਸੇ ਨੰਬਰ ਤੋਂ ਦਿੱਤੀ ਗਈ ਹੈ, ਜਿਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕੀਤੀ ਗਈ ਸੀ। ਵਟਸਐਪ ਰਾਹੀਂ ਭੇਜੇ ਗਏ ਧਮਕੀ ਭਰੇ ਸੁਨੇਹੇ ਵਿੱਚ ਲਿਖਿਆ ਗਿਆ ਕਿ “ਕੁਝ ਦਿਨ ਹੋਰ ਜ਼ਿੰਦਗੀ ਜੀ ਲਓ, ਟ੍ਰੇਲਰ ਜਲਦ ਹੀ ਆ ਰਿਹਾ ਹੈ।” ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।