ਨਿਊਜ਼ ਪੰਜਾਬ
4 ਮਈ 2026
ਮੋਹਾਲੀ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਗੁਰੂ ਨਾਨਕ ਅਮਰ ਕਲੋਨੀ ਦੇ 75 ਤੋਂ ਵੱਧ ਪਰਿਵਾਰ ਗਿਆਨ ਪ੍ਰਕਾਸ਼ ਦੀ ਅਗਵਾਈ ਹੇਠ ਪਾਰਟੀ ਨਾਲ ਜੁੜ ਗਏ। ਵਿਧਾਇਕ ਕੁਲਵੰਤ ਸਿੰਘ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ-ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਲਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਨਵੇਂ ਮੈਂਬਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ, ਜਦਕਿ ਪਾਰਟੀ ਦਾ ਪਰਿਵਾਰ ਲਗਾਤਾਰ ਵਧ ਰਿਹਾ ਹੈ ਅਤੇ ਭਵਿੱਖ ਵਿੱਚ ਹੋਰ ਲੋਕ ਵੀ ‘ਆਪ’ ਨਾਲ ਜੁੜਣਗੇ।
