ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਨਿਊਜ਼ ਪੰਜਾਬ

5 ਮਈ 2026

ਆਮ ਆਦਮੀ ਪਾਰਟੀ ਦੇ ਛੇ ਰਾਜ ਸਭਾ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਬਣੀ ਸਿਆਸੀ ਸਥਿਤੀ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ Bhagwant Mann ਅੱਜ ਦਿੱਲੀ ਵਿੱਚ ਰਾਸ਼ਟਰਪਤੀ Droupadi Murmu ਨਾਲ ਮਹੱਤਵਪੂਰਨ ਮੀਟਿੰਗ ਕਰਨਗੇ। ਉਹ ਵਿਧਾਇਕਾਂ ਦੇ ਨਾਲ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ ਅਤੇ ਮੀਟਿੰਗ ਦੁਪਹਿਰ 12 ਵਜੇ ਨਿਰਧਾਰਿਤ ਹੈ। ਇਸ ਦੌਰਾਨ CM ਮਾਨ ਪਾਰਟੀ ਛੱਡਣ ਵਾਲੇ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਅਤੇ ਉਨ੍ਹਾਂ ਨੂੰ ਵਾਪਸ ਬੁਲਾਉਣ (ਰਿਕਾਲ) ਦੇ ਅਧਿਕਾਰ ਦੀ ਮੰਗ ਰੱਖਣਗੇ, ਜਿਸ ਨਾਲ ਸਿਆਸੀ ਹਲਚਲ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।