ਨਿਊਜ਼ ਪੰਜਾਬ
5 ਮਈ 2026
ਸੰਗਰੂਰ ਦੇ ਪਟਿਆਲਾ ਗੇਟ ਬਾੜੇ ਇਲਾਕੇ ਵਿੱਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਕਾਨੂੰਨ-ਵਿਵਸਥਾ ‘ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ, ਜਿੱਥੇ ਕੁਝ ਨੌਜਵਾਨਾਂ ਵੱਲੋਂ ਤਿੱਖੇ ਹਥਿਆਰਾਂ ਨਾਲ ਕੀਤੇ ਹਮਲੇ ਵਿੱਚ 15 ਸਾਲਾ ਅਰਸਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦਾ 16 ਸਾਲਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਪਹਿਲਾਂ ਸਿਵਲ ਹਸਪਤਾਲ ਸੰਗਰੂਰ ਲਿਜਾਇਆ ਗਿਆ ਪਰ ਹਾਲਤ ਨਾਜੁਕ ਹੋਣ ਕਾਰਨ ਉਸਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਡੀਐਸਪੀ ਸੰਜੀਵ ਸਿੰਘਲਾ ਦੀ ਅਗਵਾਈ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਨਾਲ ਪੰਜਾਬ ਵਿੱਚ ਵੱਧ ਰਹੀ ਨੌਜਵਾਨ ਹਿੰਸਾ ‘ਤੇ ਚਿੰਤਾ ਹੋਰ ਵੀ ਗੰਭੀਰ ਹੋ ਗਈ ਹੈ।
