ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ

ਨਿਊਜ਼ ਪੰਜਾਬ

6 ਮਈ 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਚਾਰ ਦਿਨਾਂ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ਲਾਗੂ ਹੋਣ ਉਪਰੰਤ ਸ਼ੁਰੂ ਹੋ ਰਹੀ ਇਸ ਯਾਤਰਾ ਦੌਰਾਨ ਮੁੱਖ ਮੰਤਰੀ ਸੂਬੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ‘ਤੇ ਮੱਥਾ ਟੇਕਣਗੇ ਅਤੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਨਗੇ। ਯਾਤਰਾ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਤੋਂ ਹੋਵੇਗੀ ਅਤੇ ਇਹ ਰੋਪੜ, ਬਲਾਚੌਰ, ਅੰਮ੍ਰਿਤਸਰ, ਤਖ਼ਤ ਸ੍ਰੀ ਦਮਦਮਾ ਸਾਹਿਬ, ਸੰਗਰੂਰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਸਮੇਤ ਕਈ ਸ਼ਹਿਰਾਂ ਵਿਚੋਂ ਗੁਜ਼ਰੇਗੀ। ਇਹ ਯਾਤਰਾ 9 ਮਈ ਨੂੰ ਸਮਾਪਤ ਹੋਵੇਗੀ।