ਨਿਊਜ਼ ਪੰਜਾਬ
6 ਮਈ 2026
ਬਲਾਕ ਮਲੌਦ ਅਧੀਨ ਪੈਂਦੇ ਪਿੰਡ ਸੋਹੀਆਂ ਦੇ ਸਰਪੰਚ ਜਗਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਵਿਜੀਲੈਂਸ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਪੇਂਡੂ ਬਲਾਕ ਅਤੇ ਵਿਕਾਸ ਅਫ਼ਸਰ (BDPO) ਸੁਖਜੀਤ ਕੌਰ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਜਾਣਕਾਰੀ ਮੁਤਾਬਕ ਸਰਪੰਚ ਵੱਲੋਂ ਇੰਟਰਲਾਕ ਇੱਟਾਂ ਦਾ ਬਿੱਲ ਪਾਸ ਕਰਵਾਉਣ ਲਈ ਰਿਸ਼ਵਤ ਮੰਗੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਪ੍ਰਤੀ ਇੱਟ ਇਕ ਰੁਪਇਆ ਅਤੇ ਘਾਹ ਲਗਾਉਣ ਲਈ ਵੱਖਰੇ 5 ਹਜ਼ਾਰ ਰੁਪਏ ਪਹਿਲਾਂ ਹੀ ਦਿੱਤੇ ਜਾ ਚੁੱਕੇ ਸਨ। ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਵਿਜੀਲੈਂਸ ਟੀਮ ਨੇ ਮਲੌਦ ਦਫ਼ਤਰ ਵਿੱਚ ਛਾਪੇਮਾਰੀ ਕਰਕੇ ਦੋਸ਼ੀ ਅਫ਼ਸਰ ਨੂੰ ਕਾਬੂ ਕੀਤਾ। ਇਸ ਤੋਂ ਬਾਅਦ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੁਧਿਆਣਾ ਦਫ਼ਤਰ ਲੈ ਗਈ ਅਤੇ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
