ਪੰਜਾਬ ਸਰਕਾਰ ਵੱਲੋਂ 12 ਜ਼ਿਲ੍ਹਾ ਮਾਲ ਅਫ਼ਸਰਾਂ ਦੇ ਤਬਾਦਲੇ, ਨਵੀਆਂ ਤਾਇਨਾਤੀਆਂ ਜਾਰੀ

ਨਿਊਜ਼ ਪੰਜਾਬ

6 ਮਈ 2026

ਪੰਜਾਬ ਸਰਕਾਰ ਦੇ ਮਾਲ, ਪੁਨ ਆਵਾਸ ਅਤੇ ਪ੍ਰਬੰਧਨ ਵਿਭਾਗ ਵੱਲੋਂ ਪ੍ਰਬੰਧਕੀ ਲੋੜਾਂ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 12 ਜ਼ਿਲ੍ਹਾ ਮਾਲ ਅਫ਼ਸਰਾਂ ਦੇ ਕਾਡਰ ਵਿੱਚ ਵੱਡੇ ਪੱਧਰ ‘ਤੇ ਤਾਇਨਾਤੀਆਂ ਅਤੇ ਤਬਾਦਲੇ ਕੀਤੇ ਗਏ ਹਨ।

ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਧਿਕਾਰੀਆਂ ਦੀਆਂ ਨਵੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਇਸ ਫੈਸਲੇ ਨੂੰ ਸਰਕਾਰੀ ਕੰਮਕਾਜ ਵਿੱਚ ਤੇਜ਼ੀ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।