ਨਿਊਜ਼ ਪੰਜਾਬ
ਦੁੱਖ ਦੀ ਠੋਕਰ ਬੰਦੇ ਨੂੰ ਬਦਲ ਦਿੰਦੀ ਹੈ।…. ਵਿਚਾਰ ਭਾਈ ਪਿੰਦਰਪਾਲ ਸਿੰਘ ਜੀ
: *🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ* ੨੪ ਵੈਸਾਖ ੫੫੮, ੭ ਮਈ ੨੦੨੬ ੴ* ☬ 🙏🙏🙏🙏
ਸੋਰਠਿ ਮਹਲਾ ੧ ॥
ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥
सोरठि महला १ ॥
तू प्रभ दाता दानि मति पूरा हम थारे भेखारी जीउ ॥ मै किआ मागउ किछु थिरु न रहाई हरि दीजै नामु पिआरी जीउ ॥१॥ घटि घटि रवि रहिआ बनवारी ॥ जलि थलि महीअलि गुपतो वरतै गुर सबदी देखि निहारी जीउ ॥ रहाउ ॥ मरत पइआल अकासु दिखाइओ गुरि सतिगुरि किरपा धारी जीउ ॥ सो ब्रहमु अजोनी है भी होनी घट भीतरि देखु मुरारी जीउ ॥२॥ जनम मरन कउ इहु जगु बपुड़ो इनि दूजै भगति विसारी जीउ ॥ सतिगुरु मिलै त गुरमति पाईऐ साकत बाजी हारी जीउ ॥३॥ सतिगुर बंधन तोड़ि निरारे बहुड़ि न गरभ मझारी जीउ ॥ नानक गिआन रतनु परगासिआ हरि मनि वसिआ निरंकारी जीउ ॥४॥८॥
ਅਰਥ:- ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀਂ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।1। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ। ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।2। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।3। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।4।8।
अर्थ :-हे भगवान जी ! तूँ हमे सब पदार्थ देने वाला हैं, दातें देने में तूँ कभी झिझकता नहीं, हम तेरे (दर के) भिखारी हैं । मैं तेरे से कौन सी शै मांगू ? कोई शै सदा टिकी रहने वाली नहीं। (हूँ, तेरा नाम सदा-थिर रहने वाला है) हे हरि ! मुझे अपना नाम देह, मैं तेरे नाम को प्यार करू।1। परमात्मा हरेक शरीर में व्यापक है। पानी में धरती में, धरती के ऊपर आकाश में हर जगह मौजूद है पर छुपा हुआ है। (हे मन !) गुरु के शब्द के द्वारा उस को देख।रहाउ। (हे भाई ! जिस मनुख के ऊपर) गुरु ने सतिगुरु ने कृपा की उस को उस ने धरती आकाश पाताल (सारा जगत परमात्मा की अस्तित्व के साथ भरपूर) दिखा दिया। वह परमात्मा जूनों में नहीं आता, अब भी मौजूद है आगे को मौजूद रहेगा, (हे भाई !) उस भगवान को तूँ अपने हृदय में (बसता) देख।2। यह भाग-हीण जगत जन्म मरन का गेड़ सहेड़ बैठा है क्योंकि इस ने माया के मोह में पड़ के परमात्मा की भक्ति भुला दी है। अगर सतिगुरु मिल जाए तो गुरु के उपदेश पर चलने से (भगवान की भक्ति) प्राप्त होती है, पर माया मे फँसे जीव (भक्ति से दूर हो कर मनुष्य जन्म की) बाजी हार जाते हैं।3। हे सतिगुरु ! माया के बंधन तोड़ के जिन मनुष्यो को तूँ माया से निरलेप कर देता हैं, वह फिर जन्म मरन के चक्र में नहीं पड़ता। हे नानक ! (गुरु की कृपा के साथ जिन के अंदर परमात्मा के) ज्ञान का रतन चमक पड़ता है, उन के मन में हरि निरंकार (आप) आ बसता है।4 8।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🙏🙏🙏🙏🙏
