ਨਿਊਜ਼ ਪੰਜਾਬ
7 ਮਈ 2026
ਪੱਛਮੀ ਬੰਗਾਲ ਵਿੱਚ ਚੋਣ ਨਤੀਜਿਆਂ ਤੋਂ ਬਾਅਦ ਸਿਆਸੀ ਹਿੰਸਾ ਲਗਾਤਾਰ ਵਧਦੀ ਨਜ਼ਰ ਆ ਰਹੀ ਹੈ। ਇਸੇ ਦਰਮਿਆਨ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮੱਧਗ੍ਰਾਮ (ਬਾਰਾਸਤ ਖੇਤਰ) ਵਿੱਚ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ ਚੰਦਰਨਾਥ ਰੱਥ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਮੱਧਗ੍ਰਾਮ ਇਲਾਕੇ ਵਿੱਚ ਚੰਦਰਨਾਥ ਰੱਥ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਫਾਇਰਿੰਗ ਕੀਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਭਾਜਪਾ ਸਮਰਥਕਾਂ ਨੇ ਇਸ ਕਤਲ ਲਈ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਦਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
