ਨਿਊਜ਼ ਪੰਜਾਬ
7 ਮਈ 2026
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਮਾਮਲਿਆਂ ਸਬੰਧੀ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਪਾਸ ਹੋਣ ਤੋਂ ਬਾਅਦ ਚੱਲ ਰਹੀ ਸ਼ੁਕਰਾਨਾ ਯਾਤਰਾ ਤਹਿਤ ਭਗਵੰਤ ਸਿੰਘ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਕੁਲਦੀਪ ਸਿੰਘ ਧਾਲੀਵਾਲ, ਡਾ. ਅਜੇ ਗੁਪਤਾ, ਜੀਵਨ ਜੋਤ ਕੌਰ ਅਤੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਸਮੇਤ ਹੋਰ ਆਮ ਆਦਮੀ ਪਾਰਟੀ ਆਗੂ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਪੁੱਜਣ ‘ਤੇ ਆਪ ਆਗੂਆਂ ਅਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
