ਨਿਊਜ਼ ਪੰਜਾਬ
8 ਮਈ 2026
ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਪੰਜਾਬ ਵਿੱਚ ਹੋ ਰਹੇ ਸਰਬਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਦੇ ਸੀਨੀਅਰ ਆਗੂ ਕੁੰਵਰ ਉਦੈ ਸਿੰਘ ਰਾਠੌਰ ਨੇ ਅੱਜ ਆਮ ਆਦਮੀ ਪਾਰਟੀ ਦਾ ਦਾਮਨ ਥਾਮ ਲਿਆ। ਹਲਕਾ ਡੇਰਾਬੱਸੀ ਦੇ ਵਿਧਾਇਕ Kuljit Singh Randhawa ਦੀ ਅਗਵਾਈ ਹੇਠ ਰਾਠੌਰ ਪਾਰਟੀ ਵਿੱਚ ਸ਼ਾਮਲ ਹੋਏ। ਕੁੰਵਰ ਉਦੈ ਸਿੰਘ ਰਾਠੌਰ ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ, ਸੋਸ਼ਲ ਮੀਡੀਆ ਸੈੱਲ ਪੰਜਾਬ ਦੇ ਚੇਅਰਮੈਨ ਅਤੇ ਮਾਲਵਾ ਜ਼ੋਨ ਦੇ ਸਕੱਤਰ ਇੰਚਾਰਜ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
