Sanjeev Arora ਦੇ ਘਰ ਈਡੀ ਦੀ ਛਾਪੇਮਾਰੀ, ਚੰਡੀਗੜ੍ਹ ਰਿਹਾਇਸ਼ ‘ਤੇ ਪੁੱਜੀ ਟੀਮ

ਨਿਊਜ਼ ਪੰਜਾਬ

9 ਮਈ 2026

ਸੰਜੀਵ ਅਰੋੜਾ ਦੇ ਚੰਡੀਗੜ੍ਹ ਸੈਕਟਰ-2 ਸਥਿਤ ਰਿਹਾਇਸ਼ ‘ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਈਡੀ ਦੀ ਟੀਮ ਕਰੀਬ 20 ਗੱਡੀਆਂ ਵਿੱਚ ਉਨ੍ਹਾਂ ਦੇ ਘਰ ਪੁੱਜੀ। ਛਾਪੇਮਾਰੀ ਦੌਰਾਨ ਟੀਮ ਵੱਲੋਂ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਕਾਰਵਾਈ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ।