ਕੈਬਨਿਟ ਮੰਤਰੀ ਸੰਜੀਵ ਅਰੋੜਾ ਈਡੀ ਵੱਲੋਂ ਗ੍ਰਿਫ਼ਤਾਰ, 7 ਦਿਨਾਂ ਦੇ ਰਿਮਾਂਡ ’ਤੇ ਭੇਜੇ

ਨਿਊਜ਼ ਪੰਜਾਬ

10 ਮਈ 2026

ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦੇ ਕੈਬਨਿਟ ਮੰਤਰੀ Sanjeev Arora ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਕਰੀਬ 10 ਘੰਟੇ ਪੁੱਛਗਿੱਛ ਤੋਂ ਬਾਅਦ ਈਡੀ ਦੀ ਟੀਮ ਉਨ੍ਹਾਂ ਨੂੰ ਦਿੱਲੀ ਲੈ ਗਈ। ਬਾਅਦ ਵਿੱਚ ਗੁਰੂਗ੍ਰਾਮ ਦੀ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਮੰਤਰੀ ਨੂੰ 7 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 16 ਮਈ ਨੂੰ ਹੋਵੇਗੀ।