ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ, 26 ਮਈ ਨੂੰ ਪੈਣਗੀਆਂ ਵੋਟਾਂ

ਨਿਊਜ਼ ਪੰਜਾਬ

11 ਮਈ 2026

ਪੰਜਾਬ ਵਿੱਚ ਨਿਗਮ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਵੱਲੋਂ ਚੋਣਾਂ ਦੇ ਕਾਰਜਕ੍ਰਮ ਦੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਮੀਦਵਾਰ 13 ਮਈ ਤੋਂ 16 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਇਸ ਤੋਂ ਬਾਅਦ 26 ਮਈ ਨੂੰ ਵੋਟਿੰਗ ਕਰਵਾਈ ਜਾਵੇਗੀ, ਜਦਕਿ ਚੋਣ ਨਤੀਜੇ 29 ਮਈ ਨੂੰ ਐਲਾਨੇ ਜਾਣਗੇ। ਚੋਣਾਂ ਦੇ ਐਲਾਨ ਨਾਲ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਵੱਖ-ਵੱਖ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।