ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ! CM ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ BJP ’ਚ ਸ਼ਾਮਿਲ

ਨਿਊਜ਼ ਪੰਜਾਬ

11 ਮਈ 2026

ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਵੱਡਾ ਮੋੜ ਆ ਗਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਪਾਰਟੀ ਦਾ ਪੱਲਾ ਫੜਿਆ। ਗਿਆਨ ਸਿੰਘ ਮਾਨ ਨੇ ਕਿਹਾ ਕਿ 2022 ਤੋਂ ਬਾਅਦ ਆਮ ਆਦਮੀ ਪਾਰਟੀ ਇੱਕ ਆਮ ਪਾਰਟੀ ਦੀ ਬਜਾਏ ਖਾਸ ਲੋਕਾਂ ਦੀ ਪਾਰਟੀ ਬਣ ਗਈ ਹੈ। ਉਨ੍ਹਾਂ ਪੰਜਾਬ ਵਿੱਚ ਨਸ਼ੇ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਵਧਣ ਦੇ ਦੋਸ਼ ਲਗਾਉਂਦੇ ਹੋਏ ‘ਆਪ’ ਛੱਡਣ ਦਾ ਐਲਾਨ ਕੀਤਾ। ਇਸ ਸਿਆਸੀ ਫੈਸਲੇ ਨੂੰ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।