ਕਾਠਮੰਡੂ ਏਅਰਪੋਰਟ ‘ਤੇ ਵੱਡਾ ਹਾਦਸਾ ਟਲਿਆ, ਤੁਰਕੀ ਏਅਰਲਾਈਨਜ਼ ਦੇ ਜਹਾਜ਼ ਦੇ ਟਾਇਰਾਂ ‘ਚ ਲੱਗੀ ਅੱਗ

ਨਿਊਜ਼ ਪੰਜਾਬ

12 ਮਈ 2026

ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਵੱਡਾ ਜਹਾਜ਼ ਹਾਦਸਾ ਹੋਣ ਤੋਂ ਟਲ ਗਿਆ। ਤੁਰਕੀ ਏਅਰਲਾਈਨਜ਼ ਦੀ ਫਲਾਈਟ TK 726 ਜਿਵੇਂ ਹੀ ਇਸਤਾਂਬੁਲ ਤੋਂ ਕਾਠਮੰਡੂ ਪਹੁੰਚੀ ਅਤੇ ਰਨਵੇਅ ‘ਤੇ ਉਤਰੀ, ਉਸ ਦੇ ਟਾਇਰਾਂ ਵਿੱਚ ਅਚਾਨਕ ਅੱਗ ਲੱਗ ਗਈ। ਹਵਾਈ ਅੱਡੇ ‘ਤੇ ਮੌਜੂਦ ਐਮਰਜੈਂਸੀ ਟੀਮਾਂ ਅਤੇ ਫਾਇਰ ਬ੍ਰਿਗੇਡ ਨੇ ਤੁਰੰਤ ਕਾਰਵਾਈ ਕਰਦੇ ਹੋਏ ਅੱਗ ‘ਤੇ ਕਾਬੂ ਪਾ ਲਿਆ। ਜਹਾਜ਼ ਵਿੱਚ ਸਵਾਰ 278 ਯਾਤਰੀਆਂ ਅਤੇ 11 ਕਰੂ ਮੈਂਬਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਦੇ ਕੁਝ ਸੀਨੀਅਰ ਅਧਿਕਾਰੀ ਵੀ ਜਹਾਜ਼ ਵਿੱਚ ਯਾਤਰਾ ਕਰ ਰਹੇ ਸਨ। ਪੁਲਿਸ ਅਤੇ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਸਾਰੇ ਯਾਤਰੀ ਅਤੇ ਸਟਾਫ ਸੁਰੱਖਿਅਤ ਹਨ। ਸਮੇਂ ਸਿਰ ਕਾਰਵਾਈ ਨੇ ਸੈਂਕੜੇ ਜਾਨਾਂ ਬਚਾਈਆਂ ਅਤੇ ਸਥਿਤੀ ਨੂੰ ਸੰਭਾਲ ਲਿਆ।