ਨਿਊਜ਼ ਪੰਜਾਬ
12 ਮਈ 2026
ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ‘ਆਪ’ ਦਾ ਦਾਮਨ ਥਾਮ ਲਿਆ। ਮੁੱਖ ਮੰਤਰੀ Bhagwant Mann ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਪਰਿਵਾਰ ਵਿੱਚ ਉਨ੍ਹਾਂ ਦਾ ਤਹਿ ਦਿਲੋਂ ਸਵਾਗਤ ਹੈ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਸੇਠੀ ਦੇ ਸ਼ਾਮਲ ਹੋਣ ਨਾਲ ਫਾਜ਼ਿਲਕਾ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
