ਨਿਊਜ਼ ਪੰਜਾਬ
13 ਮਈ 2026
ਫ਼ਰੀਦਕੋਟ ਦੇ ਜੈਤੋ ਵਿੱਚ ਦੁਕਾਨ ਅੰਦਰ ਦਾਖਲ ਹੋ ਕੇ ਕੀਤੀ ਗਈ ਕੁੱਟਮਾਰ ਅਤੇ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਗਿਰੋਹ ਦੇ 8 ਮੈਂਬਰਾਂ ਨੂੰ ਕਾਬੂ ਕੀਤਾ ਹੈ। ਐਸ.ਪੀ (ਇੰਨਵੈਸਟੀਗੇਸ਼ਨ) ਜੋਗੇਸ਼ਵਰ ਸਿੰਘ ਗੋਰਾਇਆ ਅਤੇ ਡੀ.ਐਸ.ਪੀ ਇਕਬਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 11 ਮਈ ਦੀ ਰਾਤ ਟਿੱਬੀ ਸਾਹਿਬ ਰੋਡ ‘ਤੇ ਕਰਨ ਸਿੰਘ ਅਤੇ ਸੁਰਿੰਦਰ ਕੁਮਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ।
ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਦੋਸ਼ੀ ਹਰਦੀਪ ਸਿੰਘ ਉਰਫ ਵਣਜਾਰਾ ਸਮੇਤ ਉਸਦੀ ਪਤਨੀ ਅਤੇ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਮਾਮਲੇ ਵਿੱਚ ਇੱਕ ਜੁਵੇਨਾਇਲ ਨੂੰ ਵੀ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ 32 ਬੋਰ ਪਿਸਤੌਲ, ਨਲਕੇ ਦੀ ਹੱਥੀ, ਲੋਹੇ ਦਾ ਖੰਡਾ ਅਤੇ 2 ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਮੁੱਖ ਦੋਸ਼ੀ ਹਰਦੀਪ ਸਿੰਘ ਉਰਫ ਵਣਜਾਰਾ ਖ਼ਿਲਾਫ ਪਹਿਲਾਂ ਹੀ ਨਸ਼ਾ ਤਸਕਰੀ, ਅਸਲਾ ਐਕਟ ਅਤੇ ਹੋਰ ਗੰਭੀਰ ਧਾਰਾਵਾਂ ਹੇਠ 21 ਮਾਮਲੇ ਦਰਜ ਹਨ।
