ਨਿਊਜ਼ ਪੰਜਾਬ
14 ਮਈ 2026
Indian National Congress ਨੇ ਕੇਰਲ ਦੇ ਮੁੱਖ ਮੰਤਰੀ ਅਹੁਦੇ ਲਈ ਸੀਨੀਅਰ ਨੇਤਾ V. D. Satheesan ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। 61 ਸਾਲਾ ਸਤੀਸ਼ਨ ਇਸ ਵੇਲੇ ਪਰਾਵੁਰ ਹਲਕੇ ਤੋਂ ਵਿਧਾਇਕ ਹਨ ਅਤੇ ਕੇਰਲ ਕਾਂਗਰਸ ਦੇ ਪ੍ਰਮੁੱਖ ਚਿਹਰਿਆਂ ਵਿੱਚ ਗਿਣੇ ਜਾਂਦੇ ਹਨ।
ਇਸ ਤੋਂ ਇਕ ਦਿਨ ਪਹਿਲਾਂ Jairam Ramesh ਨੇ ਕਿਹਾ ਸੀ ਕਿ ਪਾਰਟੀ ਹਾਈਕਮਾਨ ਵੱਲੋਂ ਸਾਰੇ ਵਿਚਾਰ-ਵਟਾਂਦਰੇ ਪੂਰੇ ਕਰ ਲਏ ਗਏ ਹਨ ਅਤੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਵੀਰਵਾਰ ਨੂੰ ਕੀਤਾ ਜਾਵੇਗਾ।
ਗੌਰਤਲਬ ਹੈ ਕਿ Indian National Congress ਨੇ ਕੇਰਲ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਕਰੀਬ 10 ਦਿਨ ਬਾਅਦ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕੀਤਾ ਹੈ। ਪਾਰਟੀ ਦੇ ਇਸ ਫੈਸਲੇ ਨੂੰ ਕੇਰਲ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
