ਨਿਊਜ਼ ਪੰਜਾਬ
15 ਮਈ 2026
ਜ਼ੀਰਕਪੁਰ ਦੇ ਏਅਰਪੋਰਟ ਰੋਡ ਸਥਿਤ ਛੱਤ ਲਾਈਟਾਂ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਤੇਜ਼ ਰਫ਼ਤਾਰ ਟਰੱਕ ਨੇ ਮਨਾਲੀ ਤੋਂ ਦਿੱਲੀ ਜਾ ਰਹੀ ਟੂਰਿਸਟ ਬੱਸ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਬੇਕਾਬੂ ਹੋ ਕੇ ਸੜਕ ਵਿਚਕਾਰ ਪਲਟ ਗਈ। ਹਾਦਸੇ ਦੌਰਾਨ ਬੱਸ ਵਿੱਚ ਸਵਾਰ ਕਰੀਬ 20 ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਚੰਡੀਗੜ੍ਹ ਦੇ ਸੈਕਟਰ-32 ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਮੁਤਾਬਕ ਦੋ ਯਾਤਰੀਆਂ ਦੀ ਹਾਲਤ ਗੰਭੀਰ ਹੈ, ਜਦਕਿ ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਸੜਕ ‘ਤੇ ਲੰਬਾ ਜਾਮ ਲੱਗ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਚਲਾਇਆ ਅਤੇ ਕ੍ਰੇਨ ਦੀ ਮਦਦ ਨਾਲ ਬੱਸ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਮੁੜ ਬਹਾਲ ਕਰਵਾਈ। ਪੁਲਿਸ ਵੱਲੋਂ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
