ਖਰੜ ਨਗਰ ਕੌਂਸਲ ਚੋਣਾਂ ’ਤੇ ਹਾਈਕੋਰਟ ਦੀ ਰੋਕ, ਨਵੀਂ ਵਾਰਡਬੰਦੀ ਤੱਕ ਪ੍ਰਕਿਰਿਆ ਮੁਅੱਤਲ

ਨਿਊਜ਼ ਪੰਜਾਬ

16 ਮਈ 2026

Punjab and Haryana High Court ਨੇ ਖਰੜ ਨਗਰ ਕੌਂਸਲ ਚੋਣਾਂ ’ਤੇ ਵੱਡਾ ਫੈਸਲਾ ਸੁਣਾਉਂਦੇ ਹੋਏ ਚੋਣ ਪ੍ਰਕਿਰਿਆ ’ਤੇ ਅਸਥਾਈ ਰੋਕ ਲਗਾ ਦਿੱਤੀ ਹੈ। ਇਹ ਹੁਕਮ ਉਸ ਵੇਲੇ ਆਇਆ ਜਦੋਂ ਉਮੀਦਵਾਰ ਐਸਡੀਐਮ-ਕਮ-ਚੋਣ ਅਧਿਕਾਰੀ ਦੇ ਦਫ਼ਤਰ ਵਿੱਚ ਨਾਮਜ਼ਦਗੀਆਂ ਦਾਖਲ ਕਰ ਰਹੇ ਸਨ। ਹਾਈਕੋਰਟ ਦੇ ਆਦੇਸ਼ਾਂ ਮਗਰੋਂ ਪ੍ਰਸ਼ਾਸਨ ਨੇ ਤੁਰੰਤ ਪ੍ਰਭਾਵ ਨਾਲ ਨਾਮਜ਼ਦਗੀ ਪ੍ਰਕਿਰਿਆ ਰੋਕ ਦਿੱਤੀ। ਇਹ ਮਾਮਲਾ ਖਰੜ ਨਾਲ ਲੱਗਦੇ ਛੇ ਪਿੰਡਾਂ—ਤ੍ਰਿਪੜੀ, ਦਾਊ ਮਾਜਰਾ, ਭੂਖੜੀ, ਟੋਲੇ ਮਾਜਰਾ, ਪੀਰ ਸੋਹਾਣਾ ਅਤੇ ਰਡਿਆਲਾ—ਦੇ ਵਸਨੀਕਾਂ ਵੱਲੋਂ ਦਾਇਰ ਪਟੀਸ਼ਨ ਤੋਂ ਬਾਅਦ ਸਾਹਮਣੇ ਆਇਆ, ਜਿਨ੍ਹਾਂ ਦਾ ਦਾਅਵਾ ਸੀ ਕਿ ਨਗਰ ਕੌਂਸਲ ਹੱਦਾਂ ਵਿੱਚ ਸ਼ਾਮਲ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਕਿਸੇ ਵੀ ਵਾਰਡ ਵਿੱਚ ਸ਼ਾਮਲ ਨਹੀਂ ਕੀਤਾ ਗਿਆ।

ਅਦਾਲਤ ਨੇ ਵੋਟ ਦੇ ਸੰਵਿਧਾਨਕ ਅਧਿਕਾਰ ਨੂੰ ਮਹੱਤਵਪੂਰਨ ਮੰਨਦੇ ਹੋਏ ਕਿਹਾ ਕਿ ਨਵੀਂ ਵਾਰਡਬੰਦੀ ਪੂਰੀ ਹੋਣ ਤੱਕ ਚੋਣਾਂ ਨਹੀਂ ਹੋਣਗੀਆਂ ਅਤੇ ਉਦੋਂ ਤੱਕ ਨਗਰ ਕੌਂਸਲ ਦਾ ਕੰਮਕਾਜ ਪ੍ਰਸ਼ਾਸਕ ਦੀ ਦੇਖਰੇਖ ਹੇਠ ਚੱਲੇਗਾ।