ਨਿਊਜ਼ ਪੰਜਾਬ
17 ਮਈ 2026
ਪੁਲਿਸ ਕਮਿਸ਼ਨਰੇਟ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇੱਕ ਸੰਗਠਿਤ ਅਪਰਾਧਿਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਦੋਸ਼ੀਆਂ ਕੋਲੋਂ 8 ਆਧੁਨਿਕ ਪਿਸਤੌਲ ਅਤੇ 45 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਬਰਾਮਦ ਹਥਿਆਰਾਂ ਵਿੱਚ 1 ਪੀਐਕਸ-5 ਪਿਸਤੌਲ, 1 ਜਿਗਾਨਾ ਪਿਸਤੌਲ, 3 ਪਿਸਤੌਲ 30 ਬੋਰ ਅਤੇ 3 ਪਿਸਤੌਲ 32 ਬੋਰ ਸ਼ਾਮਲ ਹਨ।
ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਦੇ ਤਾਰ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਹੋਏ ਹਨ। ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਦੋਸ਼ੀ ਦੋ ਕਤਲ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਲੰਬੇ ਸਮੇਂ ਤੋਂ ਪੁਲਿਸ ਤੋਂ ਬਚਦੇ ਫਿਰ ਰਹੇ ਸਨ। ਪੁਲਿਸ ਵੱਲੋਂ ਹੁਣ ਪੂਰੇ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਗਿਰੋਹ ਨਾਲ ਜੁੜੇ ਹੋਰ ਲੋਕਾਂ ਨੂੰ ਵੀ ਕਾਬੂ ਕੀਤਾ ਜਾ ਸਕੇ।
