ਚਿੰਤਾ ਨਾ ਕਰ…. ਪਰਮਾਤਮਾ ਜੋ ਕਰੇਗਾ ਚੰਗਾ ਹੀ ਕਰੇਗਾ।….. ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 19 ਮਈ 2026

ਨਿਊਜ਼ ਪੰਜਾਬ 

ਚਿੰਤਾ ਨਾ ਕਰ…. ਪਰਮਾਤਮਾ ਜੋ ਕਰੇਗਾ ਚੰਗਾ ਹੀ ਕਰੇਗਾ।….. ਵਿਚਾਰ ਭਾਈ ਪਿੰਦਰਪਾਲ ਸਿੰਘ ਜੀ 

*🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ* ੫ ਜੇਠ ੫੫੮, ੧੯ ਮਈ ੨੦੨੬ ੴ* ☬ 🙏🙏🙏🙏

ਟੋਡੀ ਮਹਲਾ ੫ ਘਰੁ ੧ ਦੁਪਦੇ

*ੴ ਸਤਿਗੁਰ ਪ੍ਰਸਾਦਿ ॥*

*ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥*

*☬ ਵਿਆਖਿਆ ☬*

*ਰਾਗ ਟੋਡੀ, ਘਰ ੧ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।*

*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*

*ਹੇ ਭਾਈ! ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ ॥ ਰਹਾਉ ॥ (ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ। ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ ॥੧॥ ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (-ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ। ਹੇ ਨਾਨਕ ਜੀ! ਉਹ ਇਕ ਪਰਮਾਤਮਾ ਵਿਚ ਹੀ ਸੁਰਤ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ ॥੨॥੧॥*

*टोडी महला ५ घरु १ दुपदे*

*ੴ सतिगुर प्रसादि ॥*

*संतन अवर न काहू जानी ॥ बेपरवाह सदा रंगि हरि कै जा को पाखु सुआमी ॥ रहाउ ॥ ऊच समाना ठाकुर तेरो अवर न काहू तानी ॥ ऐसो अमरु मिलिओ भगतन कउ राचि रहे रंगि गिआनी ॥१॥ रोग सोग दुख जरा मरा हरि जनहि नही निकटानी ॥ निरभउ होइ रहे लिव एकै नानक हरि मनु मानी ॥२॥१॥*

*☬ अर्थ ☬*

*राग टोडी, घर १ में गुरू अर्जन देव जी की दो-बंदों वाली बाणी।*

*ईश्वर एक है और सतिगुरू की कृपा से मिलता है।*

*संत-महापुरुष परमात्मा के अलावा अन्य किसी को भी नहीं जानते। जगत का स्वामी जिनका भी पक्ष लेता हैं, वे हमेशा ही निश्चिंत होकर प्रभु के रंग में बेपरवाह हुए रहते हैं ॥ रहाउ ॥ हे ठाकुर जी! तेरा नाम रूपी शामियाना सर्वोच्च है और तेरे अलावा अन्य कोई ताकतवर नहीं। भक्तों को ऐसा हुक्म मिला है कि वे ज्ञानी बनकर प्रभु के रंग में ही मग्न रहते हैं ॥१॥ रोग, शोक, दु:ख, बुढ़ापा एवं मृत्यु भक्तजनों के निकट नहीं आते। हे नानक जी! ऐसे भक्त निर्भीक होकर एक परमेश्वर में ही वृति लगाकर रखते हैं और उनका मन उसकी भक्ति में ही प्रसन्न रहता है ॥२॥१॥*

*☬ Meaning ☬*

*Toddee, Fifth Mahalaa, First House, Dupadey:*

*One Universal Creator God. By The Grace Of The True Guru:*

*The Saints do not know any other. They are carefree, ever in the Lord’s Love; the Lord and Master is on their side. || Pause || Your canopy is so high, O Lord and Master; no one else has any power. Such is the immortal Lord and Master the devotees have found; the spiritually wise remain absorbed in His Love. ||1|| Disease, sorrow, pain, old age and death do not even approach the humble Daas of the Lord. They remain fearless, in the Love of the One Lord; O Nanak Ji, they have surrendered their minds to the Lord. ||2||1||*

ਵਾਹਿਗੁਰੂ ਜੀ ਕਾ ਖ਼ਾਲਸਾ

ਵਾਹਿਗੁਰੂ ਜੀ ਕੀ ਫ਼ਤਿਹ ਜੀ !!

🙏🙏🙏🙏🙏