ਨਿਊਜ਼ ਪੰਜਾਬ
19 ਮਈ 2026
ਗੁਰਦਾਸਪੁਰ ਵਿੱਚ ਮੰਗਲਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਨੇ ਚਾਰ ਪਰਿਵਾਰਾਂ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ। ਗੁਰਦਾਸਪੁਰ-ਬਟਾਲਾ ਨੈਸ਼ਨਲ ਹਾਈਵੇਅ ’ਤੇ ਨੌਸ਼ਹਿਰਾ ਮਾਝਾ ਸਿੰਘ ਨੇੜੇ ਇੱਕ ਆਲਟੋ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ ਸਵਾਰ ਚਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਕਾਰ ਨੂੰ ਕੱਟਣਾ ਪਿਆ। ਮ੍ਰਿਤਕ ਸਾਰੇ ਨੌਜਵਾਨ ਪਠਾਨਕੋਟ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਪਛਾਣ ਹੋ ਚੁੱਕੀ ਹੈ। ਹਾਦਸੇ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
