ਨਿਊਜ਼ ਪੰਜਾਬ
19 ਮਈ 2026
ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੇਂਸ ਵਿੰਗ ਨੇ ਅਜਨਾਲਾ ਇਲਾਕੇ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਨੌਜਵਾਨਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਅਜੇ ਪੁੱਤਰ ਰਾਮ ਸਰੂਪ ਵਾਸੀ ਅਜਨਾਲਾ ਅਤੇ ਯੋਧਬੀਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਫੱਤੇਵਾਲ ਕਲਾਂ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਦੋਵਾਂ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
