ਆਸਟ੍ਰੇਲੀਆ ਦੇ ਪਰਥ ‘ਚ ਪੰਜਾਬੀ ਮੁਟਿਆਰ ਦੀ ਦਰਦਨਾਕ ਮੌਤ, ਡਿਊਟੀ ਤੋਂ ਘਰ ਮੁੜਦਿਆਂ ਸੜਕ ਹਾਦਸੇ ਨੇ ਲੈ ਲਈ ਜਾਨ

ਨਿਊਜ਼ ਪੰਜਾਬ

19 ਮਈ 2026

ਆਸਟ੍ਰੇਲੀਆ ਦੇ ਪਰਥ ਸ਼ਹਿਰ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ Ludhiana ਦੇ ਰਾਏਕੋਟ ਇਲਾਕੇ ਦੀ 19 ਸਾਲਾ ਪੰਜਾਬੀ ਮੁਟਿਆਰ ਕੋਮਲਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਕੋਮਲਪ੍ਰੀਤ ਸਿਰਫ਼ 10 ਮਹੀਨੇ ਪਹਿਲਾਂ ਨਰਸਿੰਗ ਦੀ ਉੱਚ ਪੜ੍ਹਾਈ ਲਈ ਆਸਟ੍ਰੇਲੀਆ ਗਈ ਸੀ ਅਤੇ ਪੜ੍ਹਾਈ ਦੇ ਨਾਲ-ਨਾਲ ਪਾਰਟ-ਟਾਈਮ ਨੌਕਰੀ ਵੀ ਕਰ ਰਹੀ ਸੀ। ਜਾਣਕਾਰੀ ਮੁਤਾਬਕ ਸ਼ਨੀਵਾਰ ਦੇਰ ਰਾਤ ਡਿਊਟੀ ਤੋਂ ਘਰ ਵਾਪਸ ਆਉਂਦੇ ਸਮੇਂ ਕੈਨਿੰਗਵੇਲ ਇਲਾਕੇ ਵਿੱਚ ਅਲਬਾਨੀ ਹਾਈਵੇਅ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਈ ਕੋਮਲਪ੍ਰੀਤ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰ ਉਸਦੀ ਜਾਨ ਨਹੀਂ ਬਚਾ ਸਕੇ। ਇਸ ਮੰਦਭਾਗੀ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ, ਜਦਕਿ ਆਸਟ੍ਰੇਲੀਆ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।