ਲੁਧਿਆਣਾ ਦੌਰੇ ‘ਤੇ ਅਰਵਿੰਦ ਕੇਜਰੀਵਾਲ, 2027 ਚੋਣਾਂ ਲਈ AAP ਦੀ ਵੱਡੀ ਰਣਨੀਤੀ ਤਿਆਰ

ਨਿਊਜ਼ ਪੰਜਾਬ

20 ਮਈ 2026

ਅਰਵਿੰਦ ਕੇਜਰੀਵਾਲ ਦੋ ਦਿਨਾਂ ਦੇ ਲੁਧਿਆਣਾ ਦੌਰੇ ‘ਤੇ ਪਹੁੰਚ ਰਹੇ ਹਨ, ਜਿੱਥੇ ਉਨ੍ਹਾਂ ਦਾ ਸਵਾਗਤ Bhagwant Mann ਵੱਲੋਂ ਲੁਧਿਆਣਾ ਹਵਾਈ ਅੱਡੇ ‘ਤੇ ਕੀਤਾ ਜਾਵੇਗਾ। ਇਸ ਦੌਰੇ ਦੌਰਾਨ ਕੇਜਰੀਵਾਲ ਪਾਰਟੀ ਆਗੂਆਂ ਅਤੇ ਸੰਗਠਨ ਨਾਲ ਇਕ ਅਹਿਮ ਮੀਟਿੰਗ ਕਰਨਗੇ। ਮੀਟਿੰਗ ਵਿੱਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ, ਸੰਗਠਨਕ ਮਜ਼ਬੂਤੀ ਅਤੇ ਲੋਕਾਂ ਤੱਕ ਸਰਕਾਰ ਦੀਆਂ ਯੋਜਨਾਵਾਂ ਪਹੁੰਚਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਪਾਰਟੀ ਲਈ ਇਹ ਦੌਰਾ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।