NEET ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਨਿਊਜ਼ ਪੰਜਾਬ

20 ਮਈ 2026

ਪੰਜਾਬ ਸਰਕਾਰ ਨੇ NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਕਿ 20, 21 ਅਤੇ 22 ਜੂਨ ਦੌਰਾਨ NEET ਪ੍ਰੀਖਿਆ ਦੇਣ ਜਾਣ ਵਾਲੇ ਬੱਚੇ ਪੰਜਾਬ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਸਕਣਗੇ। ਵਿਦਿਆਰਥੀਆਂ ਨੂੰ ਸਿਰਫ਼ ਆਪਣਾ ਐਡਮਿਟ ਕਾਰਡ ਦਿਖਾਉਣਾ ਹੋਵੇਗਾ ਅਤੇ ਉਨ੍ਹਾਂ ਤੋਂ ਕੋਈ ਕਿਰਾਇਆ ਨਹੀਂ ਲਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਈ ਗਰੀਬ ਪਰਿਵਾਰਾਂ ਦੇ ਬੱਚੇ NEET ਦੀ ਤਿਆਰੀ ਕਰਦੇ ਹਨ ਅਤੇ ਪ੍ਰੀਖਿਆ ਕੇਂਦਰ ਤੱਕ ਜਾਣ ਲਈ ਕਿਰਾਇਆ ਭਰਨਾ ਵੀ ਔਖਾ ਹੁੰਦਾ ਹੈ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ, ਤਾਂ ਜੋ ਹਰ ਵਿਦਿਆਰਥੀ ਬਿਨਾਂ ਕਿਸੇ ਆਰਥਿਕ ਚਿੰਤਾ ਦੇ ਆਪਣੀ ਪ੍ਰੀਖਿਆ ਦੇ ਸਕੇ।