ਪੰਜਾਬ ਭਰ ਵਿੱਚ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਨਿਊਜ਼ ਪੰਜਾਬ

21 ਮਈ 2026

ਪੂਰੇ ਪੰਜਾਬ ਵਿੱਚ ਕਈ ਦਿਨਾਂ ਤੋਂ ਚੱਲ ਰਹੀ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਹੜਤਾਲ ਅੱਜ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਖ਼ਤਮ ਹੋ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ Harpal Singh Cheema ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦੇ ਵਫ਼ਦ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ ਹੈ।

ਮੀਟਿੰਗ ਵਿੱਚ ਕਰਮਚਾਰੀਆਂ ਦੀਆਂ ਕਈ ਮੰਗਾਂ ‘ਤੇ ਸਹਿਮਤੀ ਬਣੀ ਹੈ, ਜਦਕਿ ਬਾਕੀ ਮਸਲਿਆਂ ਦੇ ਹੱਲ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਬਾਕੀ ਰਹਿੰਦੀਆਂ ਮੰਗਾਂ ‘ਤੇ ਵੀ ਜਲਦ ਵਿਚਾਰ ਕਰਕੇ ਠੋਸ ਹੱਲ ਕੱਢਿਆ ਜਾਵੇਗਾ। ਹੜਤਾਲ ਖ਼ਤਮ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਸੂਬੇ ਵਿੱਚ ਸਫ਼ਾਈ ਪ੍ਰਬੰਧ ਮੁੜ ਪਟੜੀ ‘ਤੇ ਆਉਣ ਦੀ ਉਮੀਦ ਹੈ।