ਨਿਊਜ਼ ਪੰਜਾਬ
22 ਮਈ 2026
ਬਟਾਲਾ ਦੇ ਥਾਣਾ ਸੇਖਵਾਂ ਨੇੜੇ ਵਾਪਰੇ ਭਿਆਨਕ ਬੱਸ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ Bhagwant Mann ਵੱਲੋਂ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਐਕਸ ‘ਤੇ ਪੋਸਟ ਕਰਦਿਆਂ ਕਿਹਾ ਕਿ ਇਹ ਹਾਦਸਾ ਬੇਹੱਦ ਦੁਖਦਾਈ ਹੈ ਅਤੇ ਇਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਮੁੱਖ ਮੰਤਰੀ ਨੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਪਰਿਵਾਰਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਦਕਿ ਜ਼ਖਮੀਆਂ ਦਾ ਮੁਫ਼ਤ ਅਤੇ ਵਧੀਆ ਇਲਾਜ ਕਰਵਾਇਆ ਜਾਵੇਗਾ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ, ਮੈਡੀਕਲ ਟੀਮਾਂ ਅਤੇ ਸੜਕ ਸੁਰੱਖਿਆ ਫੋਰਸ ਵੱਲੋਂ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਮੁੱਖ ਮੰਤਰੀ ਨੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।
