ਨਿਊਜ਼ ਪੰਜਾਬ
23 ਮਈ 2026
China ਦੇ ਉੱਤਰੀ ਪ੍ਰਾਂਤ ਸ਼ਾਂਕਸੀ ਵਿਚ ਇਕ ਕੋਲਾ ਖਾਨ ਵਿਚ ਵੱਡਾ ਗੈਸ ਧਮਾਕਾ ਹੋਣ ਕਾਰਨ ਘੱਟੋ-ਘੱਟ 82 ਲੋਕਾਂ ਦੀ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਸ਼ੁੱਕਰਵਾਰ ਸ਼ਾਮ Changzhi ਦੇ ਲਿਊਸ਼ੇਨਯੂ ਕੋਲਾ ਖਾਨ ਵਿਚ ਵਾਪਰਿਆ, ਜਿੱਥੇ ਧਮਾਕੇ ਸਮੇਂ ਵੱਡੀ ਗਿਣਤੀ ਵਿਚ ਮਜ਼ਦੂਰ ਕੰਮ ਕਰ ਰਹੇ ਸਨ।
ਸ਼ੁਰੂਆਤੀ ਜਾਣਕਾਰੀ ਮੁਤਾਬਕ ਲਗਭਗ 247 ਮਜ਼ਦੂਰ ਖਾਨ ਅੰਦਰ ਫਸੇ ਹੋਣ ਦਾ ਖਦਸ਼ਾ ਜਤਾਇਆ ਗਿਆ ਸੀ। ਪਹਿਲਾਂ ਅੱਠ ਮੌਤਾਂ ਅਤੇ 38 ਮਜ਼ਦੂਰਾਂ ਦੇ ਫਸੇ ਹੋਣ ਦੀ ਪੁਸ਼ਟੀ ਹੋਈ ਸੀ, ਪਰ ਬਾਅਦ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 82 ਹੋ ਗਈ।
ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ। ਬਚਾਅ ਟੀਮਾਂ ਖਾਨ ਅੰਦਰ ਫਸੇ ਮਜ਼ਦੂਰਾਂ ਤੱਕ ਪਹੁੰਚਣ ਲਈ ਲਗਾਤਾਰ ਯਤਨ ਕਰ ਰਹੀਆਂ ਹਨ। ਅਧਿਕਾਰੀਆਂ ਵੱਲੋਂ ਧਮਾਕੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
