ਮਜੀਠਾ’ ਚ ਡਿਊਟੀ ‘ਤੇ ਜਾ ਰਹੇ ASI ਦਾ ਗੋਲੀਆਂ ਮਾਰ ਕੇ ਕਤਲ

ਨਿਊਜ਼ ਪੰਜਾਬ

24 ਮਈ 2026

ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿੱਚ ਅੱਜ ਸਵੇਰੇ ਪੰਜਾਬ ਪੁਲਿਸ ਦੇ ਇੱਕ ਏਐਸਆਈ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਜੋਗਾ ਸਿੰਘ ਵਜੋਂ ਹੋਈ ਹੈ, ਜੋ ਡਿਊਟੀ ‘ਤੇ ਜਾ ਰਹੇ ਸਨ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ ਅਤੇ ਕੁਝ ਸਮੇਂ ਬਾਅਦ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਹਾਲਾਂਕਿ ਅਜੇ ਤੱਕ ਦੋਸ਼ੀਆਂ ਬਾਰੇ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ, ਪਰ ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।