ਨਿਊਜ਼ ਪੰਜਾਬ
24 ਮਈ 2026
ਪੰਜਾਬ ਵਿੱਚ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਦਫ਼ਤਰਾਂ ਅਤੇ ਸੰਸਥਾਵਾਂ ‘ਤੇ ਵੀ ਇਹ ਛੁੱਟੀ ਲਾਗੂ ਰਹੇਗੀ। ਇਹ ਛੁੱਟੀ ਨੈਗੋਸੀਏਸ਼ਨ ਇੰਸਟਰੂਮੈਂਟ ਐਕਟ 1881 ਅਧੀਨ ਘੋਸ਼ਿਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ। ਇਸ ਵਾਰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ 7555 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਸ ਕਾਰਨ ਇਹ ਚੋਣਾਂ ਸੂਬੇ ਦੀ ਸਿਆਸਤ ਲਈ ਕਾਫੀ ਅਹਿਮ ਮੰਨੀਆਂ ਜਾ ਰਹੀਆਂ ਹਨ।
