ਕਦੀ ਕਿਸੇ ਦਾ ਮਾੜਾ ਨਾ ਸੋਚੋ।….ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 25 ਮਈ 2026

ਨਿਊਜ਼ ਪੰਜਾਬ

ਕਦੀ ਕਿਸੇ ਦਾ ਮਾੜਾ ਨਾ ਸੋਚੋ।….ਵਿਚਾਰ ਭਾਈ ਪਿੰਦਰਪਾਲ ਸਿੰਘ ਜੀ

Hukamnama ,Sri Darbar Sahib ji Sri Amritsar Sahib ,Ang– 685,25-May-2026

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧

धनासरी महला १ घरु २ असटपदीआ

ੴ सतिगुर प्रसादि ॥

गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥ रखि रखि चरन धरे वीचारी ॥ दुबिधा छोडि भए निरंकारी ॥ मुकति पदारथु हरि रस चाखे ॥ आवण जाण रहे गुरि राखे ॥२॥ सरवर हंसा छोडि न जाइ ॥ प्रेम भगति करि सहजि समाइ ॥ सरवर महि हंसु हंस महि सागरु ॥ अकथ कथा गुर बचनी आदरु ॥३॥ सुंन मंडल इकु जोगी बैसे ॥ नारि न पुरखु कहहु कोऊ कैसे ॥ त्रिभवण जोति रहे लिव लाई ॥ सुरि नर नाथ सचे सरणाई ॥४॥ आनंद मूलु अनाथ अधारी ॥ गुरमुखि भगति सहजि बीचारी ॥ भगति वछल भै काटणहारे ॥ हउमै मारि मिले पगु धारे ॥५॥ अनिक जतन करि कालु संताए ॥ मरणु लिखाइ मंडल महि आए ॥ जनमु पदारथु दुबिधा खोवै ॥ आपु न चीनसि भ्रमि भ्रमि रोवै ॥६॥ कहतउ पड़तउ सुणतउ एक ॥ धीरज धरमु धरणीधर टेक ॥ जतु सतु संजमु रिदै समाए ॥ चउथे पद कउ जे मनु पतीआए ॥७॥ साचे निरमल मैलु न लागै ॥ गुर कै सबदि भरम भउ भागै ॥ सूरति मूरति आदि अनूपु ॥ नानकु जाचै साचु सरूपु ॥८॥१॥

ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ।।

राग धनासरी, घर २ में गुरु नानक देव जी की आठ-बंदो वाली बाणी। अकाल पुरख एक है और सतगुरु की कृपा द्वारा मिलता है। गुरु (मानो) एक सागर (है जो प्रभु की सिफत सलाह के) रत्नों से लाबा-लब भरा हुआ है। गुरमुख सिख (उस सागर में) aatimik जीवन dene वाली खुराक (प्राप्त करते हैं जैसे हंस मोती) चुगते हैं, (और गुरु से) दूर नहीं रहते। प्रभु की कृपा अनुसार संत-हंस हरी-नाम रस (की) चोग चुगते हैं। (गुरसिख) हंस (गुरु-) सरोवर में (टिके रहते हैं, और) जिंद के मालिक प्रभु को ढूंढ़ लेते हैं।१। बेचारा बगुला तालाब में किस लिए नहाता है? (कुछ नहीं कमाता, बलिकी, तालाब में नहा कर) कीचड़ में डूबता है, (उस की यह) मैल दूर नहीं होती (जो मनुख गुरु-सागर को छोड़ कर देवी देवता आदि और और सहारे खोजते हैं वह, मानो तालाब में ही नहा रहे हैं। वहाँ वह और माया-मोह की मैल खिंच लेते हैं।१।रहाउ।

ਗੱਜ-ਵੱਜ ਕੇ ਫਤਹਿ ਬੁਲਾਓ ਜੀ

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🙏🙏🙏🙏🙏