ਨਿਊਜ਼ ਪੰਜਾਬ
25 ਮਈ 2026
ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਮੋੜ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਵਿਧਾਇਕ ਰਾਜਮਹਿੰਦਰ ਸਿੰਘ ਮਜੀਠਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਮੁੱਖ ਮੰਤਰੀ Bhagwant Mann ਨੇ ਉਨ੍ਹਾਂ ਦਾ ਪਾਰਟੀ ਵਿੱਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਇਸ ਨੂੰ ਪਾਰਟੀ ਲਈ ਮਜ਼ਬੂਤੀ ਵਾਲਾ ਕਦਮ ਦੱਸਿਆ।
ਇਸ ਮੌਕੇ ਸਾਬਕਾ ਆਰ.ਟੀ.ਆਈ. ਕਮਿਸ਼ਨਰ ਹੇਮਿੰਦਰ ਸਿੰਘ ਮਜੀਠਾ ਅਤੇ ਸੁਖਦੀਪ ਸਿੰਘ ਮਜੀਠਾ ਨੇ ਵੀ ਆਮ ਆਦਮੀ ਪਾਰਟੀ ਦਾ ਦਾਮਨ ਫੜ ਲਿਆ। ਸਿਆਸੀ ਮਾਹਿਰਾਂ ਅਨੁਸਾਰ ਮਜੀਠਾ ਪਰਿਵਾਰ ਦੇ ਇਸ ਫੈਸਲੇ ਨਾਲ ਮਾਝਾ ਖੇਤਰ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣ ਸਕਦੇ ਹਨ। ਆਮ ਆਦਮੀ ਪਾਰਟੀ ਨੇ ਇਸਨੂੰ ਆਪਣੀ ਨੀਤੀਆਂ ‘ਤੇ ਲੋਕਾਂ ਦੇ ਵਧਦੇ ਭਰੋਸੇ ਦੀ ਨਿਸ਼ਾਨੀ ਕਰਾਰ ਦਿੱਤਾ ਹੈ।
