ਜੀਵਨ ਦਾ ਮਨੋਰਥ…. ਵਿਚਾਰ ਭਾਈ ਇੰਦਰਜੀਤ ਸਿੰਘ ਜੀ ਗੁਰਾਇਆ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 27 ਮਈ 2026

ਨਿਊਜ਼ ਪੰਜਾਬ

ਜੀਵਨ ਦਾ ਮਨੋਰਥ…. ਵਿਚਾਰ ਭਾਈ ਇੰਦਰਜੀਤ ਸਿੰਘ ਜੀ

Hukamnama,Sri Darbar Sahib ji ,Sri Amritsar Sahib ,Ang-678,27-May-2026

ਧਨਾਸਰੀ ਮਹਲਾ ੫ ॥

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

धनासरी महला ५ ॥

जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानक सचु वडिआई ॥४॥४॥२८॥

ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

अर्थ: मेरे मित्र (मन)! (अब) तू हृदय-घर में टिका रह (आ जा)। परमात्मा ने खुद ही (कामादिक) तेरे वैरी दूर कर दिए हैं (कामादिक वैरियों से पड़ रही मार की) विपदा (अब) समाप्त हो गई है। रहाउ।(हे मेरी जिंदे!) जिसने तुझे (संसार में) भेजा है, उसने तुझे अपनी ओर प्रेरित करना आरम्भ किया हुआ है, तू आनंद से आत्मिक अडोलता से हृदय-घर में टिका रह। हे जिंदे! आत्मिक अडोलता की रौंअ(धुन) में, आनंद-खुशी पैदा करने वाले हरी-गुण गाया कर (इस तरह कामादिक वैरियों पर) अटल राज कर।1।(हे मेरी जिंदे!) सब कुछ कर सकने वाले पति-प्रभू ने जिन पर मेहर की, उनके अंदर उसने अपना आप प्रगट कर दिया, उनकी भटकनें खत्म हो गई, उनके हृदय-घर में आत्मिक आनंद के (मानो) बाजे सदा बजने लग जाते हैं।2।(हे जिंदे!) गुरू के उपदेश पर चल के, गुरू के आसरे रह के, तू भी (कामादिक वैरियों की टक्कर में) मजबूती से खड़ा हो जा, देखना, कभी भी डोलना नहीं। सारी सृष्टि में शोभा होगी, प्रभू की हजूरी में तेरा मुँह उज्जवल होगा।3।हे नानक! जिस प्रभू जी ने जीव पैदा किए हुए हैं, वह स्वयं ही इनको (विकारों से) बचाता है, वह खुद ही मददगार बनता है। सब कुछ कर सकने वाले परमात्मा ने ये अनोखी खेल बना दी है, उसकी महिमा सदा कायम रहने वाली है।4।4।28।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🙏🙏🙏🙏🙏