ਨਿਊਜ਼ ਪੰਜਾਬ
27 ਮਈ 2026
ਨਗਰ ਕੌਂਸਲ ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਕਥਿਤ ਤੌਰ ‘ਤੇ ਸ਼ਰਾਬ ਅਤੇ ਠੰਢੇ ਪੇਅ ਵੰਡਣ ਦੇ ਮਾਮਲੇ ਵਿਚ ਡੇਰਾਬੱਸੀ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਪੁਲਿਸ ਨੇ ਇਕ ਸਾਬਕਾ ਸਰਪੰਚ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ ਈਸਾਪੁਰ ਕਾਲੋਨੀ ਵਿਚ ਘਰ-ਘਰ ਜਾ ਕੇ ਵੋਟਰਾਂ ਨੂੰ ਸ਼ਰਾਬ ਅਤੇ ਕੋਲਡ ਡ੍ਰਿੰਕ ਵੰਡਣ ਦੇ ਦੋਸ਼ਾਂ ਦੀ ਜਾਂਚ ਕੀਤੀ। ਇਸ ਮਾਮਲੇ ਵਿਚ ਚਰਨਜੀਤ ਸਿੰਘ ਉਰਫ਼ ਬਈਆ, ਹਰਦਿੱਤਾ ਸਿੰਘ ਉਰਫ਼ ਕਾਲਾ ਅਤੇ ਸਾਬਕਾ ਸਰਪੰਚ ਨਰਿੰਦਰ ਸਿੰਘ ਉਰਫ਼ ਰਾਣਾ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਚੋਣਾਂ ਦੌਰਾਨ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
